June 22, 2011

Nothing Come Nothing Go




ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥
ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥
ਗਉੜੀ (ਮਃ ੫) - ਅੰਗ ੨੦੯

ਓਹੁ ਅਬਿਨਾਸੀ ਬਿਨਸਤ ਨਾਹੀ ॥
ਨਾ ਕੋ ਆਵੈ ਨਾ ਕੋ ਜਾਹੀ ॥
ਗੁਰਿ ਪੂਰੈ ਹਉਮੈ ਮਲੁ ਧੋਈ ॥
ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥
ਸੂਹੀ (ਮਃ ੫) - ਅੰਗ ੭੩੬

ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
ਅਪਨੀ ਕੀਮਤਿ ਆਪੇ ਧਰੈ ॥
ਗੁਰਮੁਖਿ ਪਰਗਟੁ ਹੋਆ ਹਰਿ ਰਾਇ ॥
ਨਾ ਕੋ ਆਵੈ ਨਾ ਕੋ ਜਾਇ ॥੩॥
ਰਾਮਕਲੀ (ਮਃ ੧) - ਅੰਗ ੮੭੮

ਮਰੈ ਨਾਹੀ ਸਦ ਸਦ ਹੀ ਜੀਵੈ ॥
ਅਮਰੁ ਭਇਆ ਅਬਿਨਾਸੀ ਥੀਵੈ ॥
ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥੧੪॥
ਮਾਰੂ ਸੋਲਹੇ (ਮਃ ੫) - ਅੰਗ ੧੦੭੪