August 24, 2012

Chonway Sabad Viaakhiaa




(1) ਚੋਣਵੇਂ ਸਬਦ ਵਿਆਖਿਆ
ਸੋਰਠਿ ਮ: ੪ ਦੁਤੁਕੇ ॥
ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥
ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥
ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥
ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥
ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥
ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥
ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥
ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥
ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
ਸੋਰਠਿ (ਮ: ੪) ਗੁਰੂ ਗ੍ਰੰਥ ਸਾਹਿਬ - ਅੰਗ ੬੦੭


(2) ਚੋਣਵੇਂ ਸਬਦ ਵਿਆਖਿਆ
ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥
ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥
ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
ਸੂਹੀ (ਮ: ੧) ਗੁਰੂ ਗ੍ਰੰਥ ਸਾਹਿਬ - ਅੰਗ ੭੩੧

(3) ਚੋਣਵੇਂ ਸਬਦ ਵਿਆਖਿਆ
ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ

ੴ ਸਤਿਗੁਰ ਪ੍ਰਸਾਦਿ ॥
ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥
ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥
ਰੇ ਚਿਤ ਚੇਤਿ ਚੇਤ ਅਚੇਤ ॥
ਕਾਹੇ ਨ ਬਾਲਮੀਕਹਿ ਦੇਖ ॥
ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥
ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥
ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥
ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥
ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥
ਕੇਦਾਰਾ (ਭ. ਰਵਿਦਾਸ) ਗੁਰੂ ਗ੍ਰੰਥ ਸਾਹਿਬ - ਅੰਗ ੧੧੨੪


(4) ਚੋਣਵੇਂ ਸਬਦ ਵਿਆਖਿਆ
ਮਾਰੂ ਮਹਲਾ ੧ ॥

ਮੁਲ ਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥
ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥੧॥
ਤੇਰੇ ਲਾਲੇ ਕਿਆ ਚਤੁਰਾਈ ॥
ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥੧॥ ਰਹਾਉ ॥
ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥
ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥੨॥
ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥
ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥੩॥
ਲੂਣ ਹਰਾਮੀ ਨਾਨਕੁ ਲਾਲਾ ਬਖਸਿਹਿ ਤੁਧੁ ਵਡਿਆਈ ॥
ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥੪॥੬॥
ਮਾਰੂ (ਮ: ੧) ਗੁਰੂ ਗ੍ਰੰਥ ਸਾਹਿਬ - ਅੰਗ ੯੯੧


(5) ਚੋਣਵੇਂ ਸਬਦ ਵਿਆਖਿਆ
ਸਲੋਕੁ ਮ: ੧ ॥
ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥
ਪਰਸ ਰਾਮੁ ਰੋਵੈ ਘਰਿ ਆਇਆ ॥
ਅਜੈ ਸੁ ਰੋਵੈ ਭੀਖਿਆ ਖਾਇ ॥
ਐਸੀ ਦਰਗਹ ਮਿਲੈ ਸਜਾਇ ॥
ਰੋਵੈ ਰਾਮੁ ਨਿਕਾਲਾ ਭਇਆ ॥
ਸੀਤਾ ਲਖਮਣੁ ਵਿਛੁੜਿ ਗਇਆ ॥
ਰੋਵੈ ਦਹਸਿਰੁ ਲੰਕ ਗਵਾਇ ॥
ਜਿਨਿ ਸੀਤਾ ਆਦੀ ਡਉਰੂ ਵਾਇ ॥
ਰੋਵਹਿ ਪਾਂਡਵ ਭਏ ਮਜੂਰ ॥
ਜਿਨ ਕੈ ਸੁਆਮੀ ਰਹਤ ਹਦੂਰਿ ॥
ਰੋਵੈ ਜਨਮੇਜਾ ਖੁਇ ਗਇਆ ॥
ਏਕੀ ਕਾਰਣਿ ਪਾਪੀ ਭਇਆ ॥
ਰੋਵਹਿ ਸੇਖ ਮਸਾਇਕ ਪੀਰ ॥
ਅੰਤਿ ਕਾਲਿ ਮਤੁ ਲਾਗੈ ਭੀੜ ॥
ਰੋਵਹਿ ਰਾਜੇ ਕੰਨ ਪੜਾਇ ॥
ਘਰਿ ਘਰਿ ਮਾਗਹਿ ਭੀਖਿਆ ਜਾਇ ॥
ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥
ਪੰਡਿਤ ਰੋਵਹਿ ਗਿਆਨੁ ਗਵਾਇ ॥
ਬਾਲੀ ਰੋਵੈ ਨਾਹਿ ਭਤਾਰੁ ॥
ਨਾਨਕ ਦੁਖੀਆ ਸਭੁ ਸੰਸਾਰੁ ॥
ਮੰਨੇ ਨਾਉ ਸੋਈ ਜਿਣਿ ਜਾਇ ॥
ਅਉਰੀ ਕਰਮ ਨ ਲੇਖੈ ਲਾਇ ॥੧॥

(6) ਚੋਣਵੇਂ ਸਬਦ ਵਿਆਖਿਆ
ਪੰਨਾ 1390 ਸਤਰ 11
ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥
ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥
ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥
ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥
ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥
ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥

ਬਾਣੀ: ਸਵਈਏ     ਰਾਗੁ: ਰਾਗੁ ਜੈਜਾਵੰਤੀ,     ਮਹਲਾ ੧

(7) ਚੋਣਵੇਂ ਸਬਦ ਵਿਆਖਿਆ

ਬਸੰਤੁ ਬਾਣੀ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਤੁਝਹਿ ਸੁਝੰਤਾ ਕਛੂ ਨਾਹਿ ॥
ਪਹਿਰਾਵਾ ਦੇਖੇ ਊਭਿ ਜਾਹਿ ॥
ਗਰਬਵਤੀ ਕਾ ਨਾਹੀ ਠਾਉ ॥
ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥
ਤੂ ਕਾਂਇ ਗਰਬਹਿ ਬਾਵਲੀ ॥
ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥
ਜੈਸੇ ਕੁਰੰਕ ਨਹੀ ਪਾਇਓ ਭੇਦੁ ॥
ਤਨਿ ਸੁਗੰਧ ਢੂਢੈ ਪ੍ਰਦੇਸੁ ॥
ਅਪ ਤਨ ਕਾ ਜੋ ਕਰੇ ਬੀਚਾਰੁ ॥
ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥
ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥
ਠਾਕੁਰੁ ਲੇਖਾ ਮਗਨਹਾਰੁ ॥
ਫੇੜੇ ਕਾ ਦੁਖੁ ਸਹੈ ਜੀਉ ॥
ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥
ਸਾਧੂ ਕੀ ਜਉ ਲੇਹਿ ਓਟ ॥
ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥
ਕਹਿ ਰਵਿਦਾਸ ਜ ਜਪੈ ਨਾਮੁ ॥
ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥
ਬਸੰਤੁ (ਭ. ਰਵਿਦਾਸ) ਗੁਰੂ ਗ੍ਰੰਥ ਸਾਹਿਬ - ਅੰਗ ੧੧੯੬