>>>Play<<<
>>>Download mp3<<<
ਗੂਜਰੀ ਘਰੁ ੩ ॥
ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥
ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥
ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥
ਹਰਿ ਕਾ ਨਾਮੁ ਲਿਖਿ ਲੀਓ ਸਰੀਰ ॥੧॥ ਰਹਾਉ ॥
ਜਬ ਲਗੁ ਤਾਗਾ ਬਾਹਉ ਬੇਹੀ ॥
ਤਬ ਲਗੁ ਬਿਸਰੈ ਰਾਮੁ ਸਨੇਹੀ ॥੨॥
ਓਛੀ ਮਤਿ ਮੇਰੀ ਜਾਤਿ ਜੁਲਾਹਾ ॥
ਹਰਿ ਕਾ ਨਾਮੁ ਲਹਿਓ ਮੈ ਲਾਹਾ ॥੩॥
ਕਹਤ ਕਬੀਰ ਸੁਨਹੁ ਮੇਰੀ ਮਾਈ ॥
ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥੪॥੨॥
ਗੂਜਰੀ (ਭ. ਕਬੀਰ) ਗੁਰੂ ਗ੍ਰੰਥ ਸਾਹਿਬ - ਅੰਗ ੫੨੪