October 27, 2012

Jaa Kai Eeedi Bakreedi Kul Gaoo Ray


>>>Download mp3 Viaakhiaa<<<
ਪੰਨਾ 1293 ਸਤਰ 16

ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥
ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥
ਬਾਣੀ:     ਰਾਗੁ: ਰਾਗੁ ਮਲਾਰ,     ਭਗਤ ਰਵਿਦਾਸ

October 12, 2012

Saachee Preeti Hum Tum Sinou Joree



  ਪੰਨਾ 658 ਸਤਰ 32

ਜਉ ਤੁਮ ਗਿਰਿਵਰ ਤਉ ਹਮ ਮੋਰਾ ॥
ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥
ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥
ਜਉ ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਬਾਣੀ: ਰਾਗੁ: ਰਾਗੁ ਸੋਰਠਿ, ਭਗਤ ਰਵਿਦਾਸ



October 10, 2012

Tayray Bankay Loin Dant Reesaalaa

>>>Download mp3 Viaakhiaa<<<


ਬੰਕੇ:- ਨਿਰਾਕਾਰੀ 
ਲੋਇਣ:- ਦੇਖਣ ਸ਼ਕਤੀ
ਦੰਤ ਰੀਸਾਲਾ :- ਸਾਡੇ ਦੰਦਾਂ ਵਿੱਚ ਰਸ ਨਹੀਂ ਪਰ ਉਸਦੇ ਦੰਦ (ਮਨ ਤੇ ਚਿੱਤ) ਜਦੋਂ ਮਿਲਦੇ ਨੇ ਤਾਂ ਰਸ ਆਉਂਦਾ ਹੈ 
ਸੋਹਣੇ ਨਕ:- ਪਹਿਲੀ ਮਤ ਜੋ ਸਾਡੇ ਕੋਲ ਸੀ ਉਹ ਕਰੂਪ, ਕੁਜਾਤ ਸੀ ਹੁਣ ਸੋਹਣੀ ਮਤ ਹੈ ।
ਲੰਮੜੇ ਵਾਲਾ:- ਦੂਰ ਦੀ ਸੋਚ ਹੈ ਉਸਦੀ 

ਪੰਨਾ 567 ਸਤਰ 20
ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥
ਸੋਹਣੇ ਨਕ ਜਿਨ ਲੰਮੜੇ ਵਾਲਾ ॥
ਕੰਚਨ ਕਾਇਆ ਸੁਇਨੇ ਕੀ ਢਾਲਾ ॥
ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥
ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥
ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥
ਬੰਕੇ ਲੋਇਣ ਦੰਤ ਰੀਸਾਲਾ ॥੭॥
ਬਾਣੀ: ਛੰਤ ਰਾਗੁ: ਰਾਗੁ ਵਡਹੰਸੁ, ਮਹਲਾ ੧


Sagar Mahi Boond Boond Mahi Sagaru


>>>Download mp3 Viaakhiaa<<<
ਜਿਸਨੇ ਵੀ ਪਰਮੇਸ਼ਰ ਨੂੰ ਜਾਣ ਲਿਆ ਉਹ ਉਸਦਾ ਭਗਤ ਹੈ । ਇੱਕ ਭਗਤ ਬੂੰਦ ਹੈ ਤੇ ਸਾਰੇ ਭਗਤ ਮਿਲ ਕੇ ਸਾਗਰ ਨੇ, ਹਰ ਬੂੰਦ ਸਾਗਰ ਦਾ ਹੀ ਹਿੱਸਾ ਹੈ । ਜਿਵੇਂ ਬਰੋਟੇ ਦੇ ਬੀਜ ਵਿੱਚ ਪੂਰਾ ਬਰੋਟਾ ਛੁਪਿਆ ਪਿਆ ਹੈ ।
ਪੰਨਾ 878 ਸਤਰ 51
ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥
ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥
ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥
ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥
ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥
ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥
ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥
ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥
ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥
ਬਾਣੀ: ਚਉਪਦੇ ਰਾਗੁ: ਰਾਗੁ ਰਾਮਕਲੀ, ਮਹਲਾ ੧

October 9, 2012

Brahmaa Vedu Parai Vaadu Vkhanai

>>>Download mp3 Viaakhiaa<<<


ਪੰਨਾ 231 ਸਤਰ 21

ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥
ਅੰਤਰਿ ਤਾਮਸੁ ਆਪੁ ਨ ਪਛਾਣੈ ॥
ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥
ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥
ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥
ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥
ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥

ਬਾਣੀ: ਗੁਆਰੇਰੀ     ਰਾਗੁ: ਰਾਗੁ ਗਉੜੀ,     ਮਹਲਾ ੩

October 4, 2012

Oumkio Heeou Milan Prabh Taaee

>>>Download Viaakhiaa mp3<<<

ਪੰਨਾ 737 ਸਤਰ 44
ਰਾਗੁ: ਰਾਗੁ ਸੂਹੀ, ਮਹਲਾ ੫


ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥
ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥
ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥
ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥
ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥
ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥
ਏਕਾ ਸੇਜ ਵਿਛੀ ਧਨ ਕੰਤਾ ॥
ਧਨ ਸੂਤੀ ਪਿਰੁ ਸਦ ਜਾਗੰਤਾ ॥
ਪੀਓ ਮਦਰੋ ਧਨ ਮਤਵੰਤਾ ॥
ਧਨ ਜਾਗੈ ਜੇ ਪਿਰੁ ਬੋਲੰਤਾ ॥੨॥
ਭਈ ਨਿਰਾਸੀ ਬਹੁਤੁ ਦਿਨ ਲਾਗੇ ॥
ਦੇਸ ਦਿਸੰਤਰ ਮੈ ਸਗਲੇ ਝਾਗੇ ॥
ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥
ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥
ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥
ਬੂਝੀ ਤਪਤਿ ਘਰਹਿ ਪਿਰੁ ਪਾਇਆ ॥
ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥
ਜਹ ਦੇਖਾ ਤਹ ਪਿਰੁ ਹੈ ਭਾਈ ॥
ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥