ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ
ੴ ਸਤਿਗੁਰ ਪ੍ਰਸਾਦਿ ॥
ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋ ਖੀਵਦੈ ॥
ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥
ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥
ਲਹਣੇ ਧਰਿਓਨੁ ਛਤੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥
ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥
ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥
ਸਹਿ ਟਿਕਾ ਦਿਤੋਸੁ ਜੀਵਦੈ ॥੧॥ 966
ਵੀਡੀਉ ੧ ਤੋਂ ੧੦