May 20, 2013

Raag Sorath Banee Bhagat Bheekhan Kee (Pannaa 659)

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥
ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਸੋਰਠਿ (ਭ. ਭੀਖਨ) ਗੁਰੂ ਗ੍ਰੰਥ ਸਾਹਿਬ - ਅੰਗ ੬੫੯



ਐਮ.ਪੀ.੩ ਡਾਉਨਲੋਡ

01_Naino_neeru_bahai_tanu_khee 550.5 KB 
02_Maathe_peer_sareeri_jalani_ 573.6 KB 
03_Hari_kaa_naamu_amrit_jalu_n 490.7 KB 
04_Aaisaa_naamu_ratanu_nirmola 537.3 KB
05_Hari_gun_kahte 282.6 KB
06_Rasna_ramat_sunat_sukhu 729.4 KB