May 27, 2011

Aap Naraa-in Kalaa Dhaar Jag Meh Parvari-ya-o




ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥
ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥
ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥
ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥
ਨਾਨਕ ਕੁਲਿ ਨਿੰਮਲੁ ਅਵਤਰ੍ਯ੍ਯਿਉ ਅੰਗਦ ਲਹਣੇ ਸੰਗਿ ਹੁਅ ॥
ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥
ਸਵਈਏ ਮਹਲੇ ਤੀਜੇ ਕੇ (ਭਟ ਕੀਰਤ) - ਅੰਗ ੧੩੯੫

ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥



ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥
ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥
ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥
ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥
ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥ ਪੂਰਾ ॥੪॥੧॥੩॥
ਆਸਾ (ਮਃ ੫)  - ਅੰਗ ੪੫੪

ਜੈਸੀ ਭੂਖੇ ਪ੍ਰੀਤਿ ਅਨਾਜ ॥
ਤ੍ਰਿਖਾਵੰਤ ਜਲ ਸੇਤੀ ਕਾਜ ॥
ਜੈਸੀ ਮੂੜ ਕੁਟੰਬ ਪਰਾਇਣ ॥
ਐਸੀ ਨਾਮੇ ਪ੍ਰੀਤਿ ਨਰਾਇਣ ॥੧॥
ਭੈਰਉ (ਭ. ਨਾਮਦੇਵ)  - ਅੰਗ ੧੧੬੪