ਪੰਨਾ 658 ਸਤਰ 32
ਜਉ ਤੁਮ ਗਿਰਿਵਰ ਤਉ ਹਮ ਮੋਰਾ ॥
ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥
ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥
ਜਉ ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਬਾਣੀ: ਰਾਗੁ: ਰਾਗੁ ਸੋਰਠਿ, ਭਗਤ ਰਵਿਦਾਸ