ਜਿਸਨੇ ਵੀ ਪਰਮੇਸ਼ਰ ਨੂੰ ਜਾਣ ਲਿਆ ਉਹ ਉਸਦਾ ਭਗਤ ਹੈ । ਇੱਕ ਭਗਤ ਬੂੰਦ ਹੈ ਤੇ ਸਾਰੇ ਭਗਤ ਮਿਲ ਕੇ ਸਾਗਰ ਨੇ, ਹਰ ਬੂੰਦ ਸਾਗਰ ਦਾ ਹੀ ਹਿੱਸਾ ਹੈ । ਜਿਵੇਂ ਬਰੋਟੇ ਦੇ ਬੀਜ ਵਿੱਚ ਪੂਰਾ ਬਰੋਟਾ ਛੁਪਿਆ ਪਿਆ ਹੈ ।
ਪੰਨਾ 878 ਸਤਰ 51
ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥
ਉਤਭੁਜ ਚਲਤ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ ॥੧॥
ਐਸਾ ਗਿਆਨੁ ਬੀਚਾਰੈ ਕੋਈ ॥
ਤਿਸ ਤੇ ਮੁਕਤਿ ਪਰਮ ਗਤਿ ਹੋਈ ॥੧॥ ਰਹਾਉ ॥
ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥
ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥੨॥
ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮ ਗਿਆਨੀ ॥
ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥੩॥
ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰ ਭਾਈ ॥
ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥੪॥੯॥
ਬਾਣੀ: ਚਉਪਦੇ ਰਾਗੁ: ਰਾਗੁ ਰਾਮਕਲੀ, ਮਹਲਾ ੧