November 16, 2012

Chand Sat Bhediaa


ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥
ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥੧॥
ਮਨ ਆਦਿ ਗੁਣ ਆਦਿ ਵਖਾਣਿਆ ॥
ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧॥ ਰਹਾਉ ॥
ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥
ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥੨॥੧॥
ਮਾਰੂ (ਭ. ਜੈਦੇਵ) ਗੁਰੂ ਗ੍ਰੰਥ ਸਾਹਿਬ - ਅੰਗ ੧੧੦੬