November 30, 2013

Parbhatee Bhagat Baynee Jee Kee


ਪ੍ਰਭਾਤੀ ਭਗਤ ਬੇਣੀ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਤਨਿ ਚੰਦਨੁ ਮਸਤਕਿ ਪਾਤੀ ॥
ਰਿਦ ਅੰਤਰਿ ਕਰ ਤਲ ਕਾਤੀ ॥
ਠਗ ਦਿਸਟਿ ਬਗਾ ਲਿਵ ਲਾਗਾ ॥
ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥੧॥
ਕਲਿ ਭਗਵਤ ਬੰਦ ਚਿਰਾਂਮੰ ॥
ਕ੍ਰੂਰ ਦਿਸਟਿ ਰਤਾ ਨਿਸਿ ਬਾਦੰ ॥੧॥ ਰਹਾਉ ॥
ਨਿਤਪ੍ਰਤਿ ਇਸਨਾਨੁ ਸਰੀਰੰ ॥
ਦੁਇ ਧੋਤੀ ਕਰਮ ਮੁਖਿ ਖੀਰੰ ॥
ਰਿਦੈ ਛੁਰੀ ਸੰਧਿਆਨੀ ॥
ਪਰ ਦਰਬੁ ਹਿਰਨ ਕੀ ਬਾਨੀ ॥੨॥
ਸਿਲ ਪੂਜਸਿ ਚਕ੍ਰ ਗਣੇਸੰ ॥
ਨਿਸਿ ਜਾਗਸਿ ਭਗਤਿ ਪ੍ਰਵੇਸੰ ॥
ਪਗ ਨਾਚਸਿ ਚਿਤੁ ਅਕਰਮੰ ॥
ਏ ਲੰਪਟ ਨਾਚ ਅਧਰਮੰ ॥੩॥
ਮ੍ਰਿਗ ਆਸਣੁ ਤੁਲਸੀ ਮਾਲਾ ॥
ਕਰ ਊਜਲ ਤਿਲਕੁ ਕਪਾਲਾ ॥
ਰਿਦੈ ਕੂੜੁ ਕੰਠਿ ਰੁਦ੍ਰਾਖੰ ॥
ਰੇ ਲੰਪਟ ਕ੍ਰਿਸਨੁ ਅਭਾਖੰ ॥੪॥
ਜਿਨਿ ਆਤਮ ਤਤੁ ਨ ਚੀਨ੍ਹ੍ਹਿਆ ॥
ਸਭ ਫੋਕਟ ਧਰਮ ਅਬੀਨਿਆ ॥
ਕਹੁ ਬੇਣੀ ਗੁਰਮੁਖਿ ਧਿਆਵੈ ॥
ਬਿਨੁ ਸਤਿਗੁਰ ਬਾਟ ਨ ਪਾਵੈ ॥੫॥੧॥
ਪ੍ਰਭਾਤੀ (ਭ. ਬੇਣੀ) ਗੁਰੂ ਗ੍ਰੰਥ ਸਾਹਿਬ - ਅੰਗ ੧੩੫੧