ਸਲੋਕੁ ਮ: ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥
ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥
ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥
ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥
ਗੂਜਰੀ ਕੀ ਵਾਰ:੧ (ਮ: ੩) - ੫੧੫