ਰਾਮਕਲੀ ਮਹਲਾ ੧ ॥
ਅੰਤਰਿ ਉਤਭੁਜੁ ਅਵਰੁ ਨ ਕੋਈ ॥
ਜੋ ਕਹੀਐ ਸੋ ਪ੍ਰਭ ਤੇ ਹੋਈ ॥
ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥
ਉਤਪਤਿ ਪਰਲਉ ਅਵਰੁ ਨ ਕੋਈ ॥੧॥
ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ ॥
ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥੧॥ਰਹਾਉ ॥
ਨਾਮੁ ਰਤਨੁ ਹੀਰਾ ਨਿਰਮੋਲੁ ॥
ਸਾਚਾ ਸਾਹਿਬੁ ਅਮਰੁ ਅਤੋਲੁ ॥
ਜਿਹਵਾ ਸੂਚੀ ਸਾਚਾ ਬੋਲੁ ॥
ਘਰਿ ਦਰਿ ਸਾਚਾ ਨਾਹੀ ਰੋਲੁ॥੨॥
ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥
ਨਾਮੁ ਬਿਸਾਰਿ ਪਚਹਿ ਅਭਿਮਾਨੁ ॥
ਨਾਮ ਬਿਨਾ ਕਿਆ ਗਿਆਨ ਧਿਆਨੁ ॥
ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥
ਹਠੁ ਅਹੰਕਾਰੁ ਕਰੈ ਨਹੀ ਪਾਵੈ ॥
ਪਾਠ ਪੜੈ ਲੇ ਲੋਕ ਸੁਣਾਵੈ ॥
ਤੀਰਥਿ ਭਰਮਸਿ ਬਿਆਧਿ ਨ ਜਾਵੈ ॥
ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥
ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥
ਮਨੂਆ ਡੋਲੈ ਨਰਕੇ ਪਾਈ ॥
ਜਮ ਪੁਰਿ ਬਾਧੋ ਲਹੈ ਸਜਾਈ ॥
ਬਿਨੁ ਨਾਵੈ ਜੀਉ ਜਲਿ ਬਲਿ ਜਾਈ॥੫॥
ਸਿਧ ਸਾਧਿਕ ਕੇਤੇ ਮੁਨਿ ਦੇਵਾ ॥
ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥
ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥
ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥
ਕਰਮਿ ਮਿਲੈ ਪਾਵੈ ਸਚੁ ਨਾਉ ॥
ਤੁਮ ਸਰਣਾਗਤਿ ਰਹਉ ਸੁਭਾਉ ॥
ਤੁਮ ਤੇ ਉਪਜਿਓ ਭਗਤੀ ਭਾਉ ॥
ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥
ਹਉਮੈ ਗਰਬੁ ਜਾਇ ਮਨ ਭੀਨੈ ॥
ਝੂਠਿ ਨ ਪਾਵਸਿ ਪਾਖੰਡਿ ਕੀਨੈ ॥
ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥
ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥