Showing posts with label ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥. Show all posts
Showing posts with label ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥. Show all posts

December 16, 2015

Antar Mal Nirmal Nahi Keena


ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧॥
ੴ ਸਤਿਗੁਰ ਪ੍ਰਸਾਦਿ ॥
ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥
ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥
ਭਰਮੇ ਭੂਲੀ ਰੇ ਜੈ ਚੰਦਾ ॥
ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥
ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ 
ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥
ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥
ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ 
ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥
ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥