Showing posts with label ਇਕਤੁ ਪਤਰਿ ਭਰਿ ਉਰਕਟ ਕੁਰਕਟ. Show all posts
Showing posts with label ਇਕਤੁ ਪਤਰਿ ਭਰਿ ਉਰਕਟ ਕੁਰਕਟ. Show all posts

February 28, 2014

Ikatu Patari Bhari Urkat Kurkat


ਆਸਾ ॥
ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥
ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥੧॥
ਨਕਟੀ ਕੋ ਠਨਗਨੁ ਬਾਡਾ ਡੂੰ ॥
ਕਿਨਹਿ ਬਿਬੇਕੀ ਕਾਟੀ ਤੂੰ ॥੧॥ ਰਹਾਉ ॥
ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥
ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥੨॥
ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥
ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥੩॥
ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥
ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥੪॥੪॥
ਆਸਾ (ਭ. ਕਬੀਰ) - ੪੭੬