Showing posts with label ਇਹੁ ਤਨੁ ਧਰਤੀ ਬੀਜੁ ਕਰਮਾ ਕਰੋ. Show all posts
Showing posts with label ਇਹੁ ਤਨੁ ਧਰਤੀ ਬੀਜੁ ਕਰਮਾ ਕਰੋ. Show all posts

June 15, 2011

Ih Tan Dhartee Beej Karmaa Karo


>>>Play<<<
>>>Download mp3<<<

ਪੰਨਾ 23 ਸਤਰ 32
ਸਿਰੀਰਾਗੁ ਮਹਲਾ ੧ ਘਰੁ ੩ ॥
ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥
ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥
ਕਾਹੇ ਗਰਬਸਿ ਮੂੜੇ ਮਾਇਆ ॥
ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥
ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥
ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥
ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥
ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥