Showing posts with label ਕਤ ਜਾਈਐ ਰੇ ਘਰ ਲਾਗੋ ਰੰਗੁ ॥. Show all posts
Showing posts with label ਕਤ ਜਾਈਐ ਰੇ ਘਰ ਲਾਗੋ ਰੰਗੁ ॥. Show all posts

May 20, 2013

Basant Raamaanand Jee Gharu 1 (Pannaa 1195)


ਰਾਮਾਨੰਦ ਜੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਕਤ ਜਾਈਐ ਰੇ ਘਰ ਲਾਗੋ ਰੰਗੁ ॥
ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
ਏਕ ਦਿਵਸ ਮਨ ਭਈ ਉਮੰਗ ॥
ਘਸਿ ਚੰਦਨ ਚੋਆ ਬਹੁ ਸੁਗੰਧ ॥
ਪੂਜਨ ਚਾਲੀ ਬ੍ਰਹਮ ਠਾਇ ॥
ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
ਜਹਾ ਜਾਈਐ ਤਹ ਜਲ ਪਖਾਨ ॥
ਤੂ ਪੂਰਿ ਰਹਿਓ ਹੈ ਸਭ ਸਮਾਨ ॥
ਬੇਦ ਪੁਰਾਨ ਸਭ ਦੇਖੇ ਜੋਇ ॥
ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
ਸਤਿਗੁਰ ਮੈ ਬਲਿਹਾਰੀ ਤੋਰ ॥
ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
ਰਾਮਾਨੰਦ ਸੁਆਮੀ ਰਮਤ ਬ੍ਰਹਮ ॥
ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
ਬਸੰਤੁ (ਭ. ਰਾਮਾਨੰਦ) ਗੁਰੂ ਗ੍ਰੰਥ ਸਾਹਿਬ - ਅੰਗ ੧੧੯੫