Showing posts with label ਨਾਨਕ ਦੁਖੀਆ ਸਭੁ ਸੰਸਾਰੁ ॥. Show all posts
Showing posts with label ਨਾਨਕ ਦੁਖੀਆ ਸਭੁ ਸੰਸਾਰੁ ॥. Show all posts

December 14, 2015

Nanak Dukhiyaa Sab Sansaar

ਸਲੋਕੁ ਮਃ ੧ ॥ 
ਸਹੰਸਰ ਦਾਨ ਦੇ ਇੰਦ੍ਰੁ ਰੋਆਇਆ ॥ 
ਪਰਸ ਰਾਮੁ ਰੋਵੈ ਘਰਿ ਆਇਆ ॥ 
ਅਜੈ ਸੁ ਰੋਵੈ ਭੀਖਿਆ ਖਾਇ ॥ 
ਐਸੀ ਦਰਗਹ ਮਿਲੈ ਸਜਾਇ ॥
 ਰੋਵੈ ਰਾਮੁ ਨਿਕਾਲਾ ਭਇਆ ॥
 ਸੀਤਾ ਲਖਮਣੁ ਵਿਛੁੜਿ ਗਇਆ ॥
 ਰੋਵੈ ਦਹਸਿਰੁ ਲੰਕ ਗਵਾਇ ॥
 ਜਿਨਿ ਸੀਤਾ ਆਦੀ ਡਉਰੂ ਵਾਇ ॥
 ਰੋਵਹਿ ਪਾਂਡਵ ਭਏ ਮਜੂਰ ॥
 ਜਿਨ ਕੈ ਸੁਆਮੀ ਰਹਤ ਹਦੂਰਿ ॥
 ਰੋਵੈ ਜਨਮੇਜਾ ਖੁਇ ਗਇਆ ॥
 ਏਕੀ ਕਾਰਣਿ ਪਾਪੀ ਭਇਆ ॥
 ਰੋਵਹਿ ਸੇਖ ਮਸਾਇਕ ਪੀਰ ॥
 ਅੰਤਿ ਕਾਲਿ ਮਤੁ ਲਾਗੈ ਭੀੜ ॥
ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ 
ਪੰਡਿਤ ਰੋਵਹਿ ਗਿਆਨੁ ਗਵਾਇ ॥
 ਬਾਲੀ ਰੋਵੈ ਨਾਹਿ ਭਤਾਰੁ ॥
 ਨਾਨਕ ਦੁਖੀਆ ਸਭੁ ਸੰਸਾਰੁ ॥
 ਮੰਨੇ ਨਾਉ ਸੋਈ ਜਿਣਿ ਜਾਇ ॥
 ਅਉਰੀ ਕਰਮ ਨ ਲੇਖੈ ਲਾਇ ॥੧॥