Showing posts with label ਪ੍ਰਥਮੇ ਮਾਖਨੁ ਪਾਛੈ ਦੂਧੁ ॥. Show all posts
Showing posts with label ਪ੍ਰਥਮੇ ਮਾਖਨੁ ਪਾਛੈ ਦੂਧੁ ॥. Show all posts

September 19, 2012

Prathmay Maakhan(u) Paachhai Dhoodh(u)

>>>Download<<<



ਪੰਨਾ 900 ਸਤਰ 8
ਰਾਮਕਲੀ ਮਹਲਾ ੫ ॥
ਈਧਨ ਤੇ ਬੈਸੰਤਰੁ ਭਾਗੈ ॥
ਮਾਟੀ ਕਉ ਜਲੁ ਦਹ ਦਿਸ ਤਿਆਗੈ ॥
ਊਪਰਿ ਚਰਨ ਤਲੈ ਆਕਾਸੁ ॥
ਘਟ ਮਹਿ ਸਿੰਧੁ ਕੀਓ ਪਰਗਾਸੁ ॥੧॥
ਐਸਾ ਸੰਮ੍ਰਥੁ ਹਰਿ ਜੀਉ ਆਪਿ ॥
ਨਿਮਖ ਨ ਬਿਸਰੈ ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥੧॥ ਰਹਾਉ ॥
ਪ੍ਰਥਮੇ ਮਾਖਨੁ ਪਾਛੈ ਦੂਧੁ ॥
ਮੈਲੂ ਕੀਨੋ ਸਾਬੁਨੁ ਸੂਧੁ ॥
ਭੈ ਤੇ ਨਿਰਭਉ ਡਰਤਾ ਫਿਰੈ ॥
ਹੋਂਦੀ ਕਉ ਅਣਹੋਂਦੀ ਹਿਰੈ ॥੨॥
ਦੇਹੀ ਗੁਪਤ ਬਿਦੇਹੀ ਦੀਸੈ ॥
ਸਗਲੇ ਸਾਜਿ ਕਰਤ ਜਗਦੀਸੈ ॥
ਠਗਣਹਾਰ ਅਣਠਗਦਾ ਠਾਗੈ ॥
ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ ॥੩॥
ਸੰਤ ਸਭਾ ਮਿਲਿ ਕਰਹੁ ਬਖਿਆਣ ॥
ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥
ਬ੍ਰਹਮ ਬੀਚਾਰੁ ਬੀਚਾਰੇ ਕੋਇ ॥
ਨਾਨਕ ਤਾ ਕੀ ਪਰਮ ਗਤਿ ਹੋਇ ॥੪॥੪੩॥੫੪॥
ਬਾਣੀ: ਅਸਟਪਦੀਆ     ਰਾਗੁ: ਰਾਗੁ ਰਾਮਕਲੀ,     ਮਹਲਾ ੧