Showing posts with label ਭਈ ਪਰਾਪਤਿ ਮਾਨੁਖ ਦੇਹੁਰੀਆ ॥. Show all posts
Showing posts with label ਭਈ ਪਰਾਪਤਿ ਮਾਨੁਖ ਦੇਹੁਰੀਆ ॥. Show all posts

December 14, 2015

Bhaee Paraapat Maanukh Dayhureeaa

ਆਸਾ ਮਹਲਾ ੫ ॥

ਭਈ ਪਰਾਪਤਿ ਮਾਨੁਖ ਦੇਹੁਰੀਆ ॥
ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥
ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥
ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥
ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥
ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥