Showing posts with label ਮਾਸੁ ਮਾਸੁ ਕਰਿ ਮੂਰਖੁ ਝਗੜੇ. Show all posts
Showing posts with label ਮਾਸੁ ਮਾਸੁ ਕਰਿ ਮੂਰਖੁ ਝਗੜੇ. Show all posts

November 19, 2012

Maas Maas Kar Moorkh Jhagrhay

ਸਲੋਕ ਮ: ੧ ॥

ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥
ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥
ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥
ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥
ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥
ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥
ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥
ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥








ਮ: ੧ ॥
ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥
ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥
ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥
ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥
ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥
ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥
ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥
ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥
ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥
ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥
ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥
ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥
ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥
ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥
ਮਾਸੁ ਪੁਰਾਣੀ ਮਾਸੁ ਕਤੇਬਂ‍ੀ ਚਹੁ ਜੁਗਿ ਮਾਸੁ ਕਮਾਣਾ ॥
ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥
ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥
ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥
ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥
ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥
ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥
ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥
ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥
ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

ਬਾਣੀ: ਵਾਰ ਮਲਾਰ ਕੀ     ਰਾਗੁ: ਰਾਗੁ ਮਲਾਰ,     ਮਹਲਾ ੧