Showing posts with label ਸੁਣਿ ਵਡਾ ਆਖੈ ਸਭੁ ਕੋਇ ॥. Show all posts
Showing posts with label ਸੁਣਿ ਵਡਾ ਆਖੈ ਸਭੁ ਕੋਇ ॥. Show all posts

December 12, 2015

Sun Vadda Akhai Sab Koi


ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥
 ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
 ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
 ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
 ਸਭ ਕੀ ਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
 ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
 ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
 ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥
 ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
 ਨਾਨਕ ਸਚੁ ਸਵਾਰਣਹਾਰਾ ॥੪॥੨॥